ਟਰਾਂਸਪੋਰਟ ਮੰਤਰੀ ਨੇ PRTC ਦੀ ਬੱਸ ‘ਚ ਕੀਤਾ ਸਫ਼ਰ, ਲਾਡੀ ਦੀ ਅਗਵਾਈ ‘ਚ ਬਠਿੰਡਾ ਵਿਖੇ ਸਵਾਗਤ

0
65

ਬਠਿੰਡਾ (TLT) ਪੰਜਾਬ ਦੇ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕਰਕੇ ਮੁਸਾਫ਼ਿਰਾਂ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਦੇਖਿਆ। ਉਨ੍ਹਾਂ ਰਾਜਪੁਰਾ ਤੋਂ ਪਟਿਆਲਾ ਤੱਕ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕੀਤਾ। ਇਸ ਦੌਰਾਨ ਉਨ੍ਹਾਂ ਸਫ਼ਰ ਕਰਨ ਵਾਲੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਬੱਸਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਦੀ ਜਾਣਕਾਰੀ ਲਈ। ਇਸ ਤੋਂ ਬਾਅਦ ਰਾਜਾ ਵੜਿੰਗ ਬਠਿੰਡਾ ਪੁੱਜੇ ਜਿੱਥੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਫ਼ਰ ਦੌਰਾਨ ਆ ਰਹੀਆਂ ਮੁਸ਼ਕਲਾਂ ਜਾਨਣ ਲਈ ਉਨ੍ਹਾਂ ਨੇ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕੀਤਾ ਅਤੇ ਇਹ ਮੁਸ਼ਕਲਾਂ ਜਲਦੀ ਦੂਰ ਕੀਤੀਆਂ ਜਾਣਗੀਆਂ।