ਵਪਾਰਕ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 43 ਰੁਪਏ ਦਾ ਵਾਧਾ

0
34

ਨਵੀਂ ਦਿੱਲੀ (TLT) ਪੈਟਰੋਲੀਅਮ ਕੰਪਨੀਆਂ ਨੇ ਵਪਾਰਕ ਰਸੋਈ ਗੈਸ ਸਿਲੰਡਰਾਂ ਦੀ ਕੀਮਤ ਵਿਚ 43 ਰੁਪਏ ਦਾ ਵਾਧਾ ਕੀਤਾ ਹੈ। ਦਿੱਲੀ ਵਿਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ ਹੁਣ 1736.50 ਰੁਪਏ ਹੈ। ਪਹਿਲੀ ਸਤੰਬਰ ਨੂੰ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ ਵਿਚ 75 ਰੁਪਏ ਦਾ ਵਾਧਾ ਕੀਤਾ ਗਿਆ ਸੀ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ |