ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਨਾ ਕਰਵਾਉਣ ਦੇ ਚਲਦੇ ਮਕਾਨ ਮਾਲਕ ਖ਼ਿਲਾਫ਼ ਮੁਕੱਦਮਾ ਦਰਜ

0
61

ਲੁਧਿਆਣਾ (TLT) ਅਪਰਾਧਕ ਵਾਰਦਾਤਾਂ ਤੇ ਠੱਲ੍ਹ ਪਾਉਣ ਲਈ ਪੁਲਿਸ ਨੇ ਨੌਕਰਾਂ ਤੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਦੇ ਆਦੇਸ਼ ਦਿੱਤੇ ਹੋਏ ਹਨ ਪਰ ਕੁਝ ਵਿਅਕਤੀ ਅਜਿਹਾ ਨਾ ਕਰਕੇ ਖੁਦ ਹੀ ਵਾਰਦਾਤਾਂ ਨੂੰ ਸੱਦਾ ਦਿੰਦੇ ਹਨ। ਅਜਿਹੇ ਹੀ ਇਕ ਮਾਮਲੇ ਸਬੰਧੀ ਥਾਣਾ ਦੁੱਗਰੀ ਦੀ ਪੁਲਿਸ ਨੇ ਪਿੰਡ ਜਵੱਦੀ ਦੇ ਰਹਿਣ ਵਾਲੇ ਹਰਜੋਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ।ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਕੋਲੋਂ ਜਾਣਕਾਰੀ ਮਿਲੀ ਕਿ ਹਰਜੋਤ ਸਿੰਘ ਨੇ ਪਿੰਡ ਜਵੱਦੀ ਇਲਾਕੇ ਵਿੱਚ ਬਣਾਏ ਗਏ ਵਿਹੜੇ ਵਿੱਚ ਕਈ ਕਿਰਾਏਦਾਰ ਰੱਖੇ ਹੋਏ ਹਨ ਪਰ ਉਸ ਨੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ।ਸੰਜੀਵ ਕੁਮਾਰ ਨੇ ਦੱਸਿਆ ਕਿ ਅਜਿਹਾ ਕਰਕੇ ਹਰਜੋਤ ਸਿੰਘ ਨੇ ਸਰਕਾਰੀ ਨਿਯਮਾਂ ਦੀ ਉਲੰਘਣਾ ਕੀਤੀ ਹੈ ।ਇਸ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਿਸ ਨੇ ਮੁਲਜ਼ਮ ਹਰਜੋਤ ਸਿੰਘ ਦੇ ਖਿਲਾਫ ਕੇਸ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।