ਐਡਵੋਕੇਟ ਫਾਰ ਫਾਰਮਰਜ਼ ਐਂਡ ਲੇਬਰਰਜ਼ ਨੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ, ਐੱਮਪੀ ਅਜੈ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਕਰਨ ਦੀ ਮੰਗ

0
144

ਜਲੰਧਰ (ਹਰਪ੍ਰੀਤ ਕਾਹਲੋਂ) ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਵਿੱਚ ਵਾਹਨਾਂ ਦੇ ਨਾਲ ਕਿਸਾਨਾਂ ਦੀ ਦਿਨ ਦਿਹਾੜੇ ਬੇਰਹਿਮੀ ਨਾਲ ਹੱਤਿਆ ਕਰਨ ਦੀ ਘਟਨਾ ਤੋਂ ਪੂਰਾ ਦੇਸ਼ ਗੁੱਸੇ ਵਿਚ ਹੈ।
ਜਿਸ ਦੇ ਚਲਦਿਆਂ ਐਡਵੋਕੇਟ ਫਾਰ ਫਾਰਮਰਜ਼ ਐਂਡ ਲੇਬਰਰਜ਼ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਉੱਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਾਮ ਥੋਰੀ ਨੂੰ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿਚ ਉਨ੍ਹਾਂ ਨੇ ਮੰਗ ਕੀਤੀ ਕਿ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਅਤੇ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਮੋਨੂੰ ਅਤੇ ਉਸਦੇ ਸਾਥੀਆਂ ਤੇ ਕਤਲ ਕੇਸ ਅਤੇ ਉਨ੍ਹਾਂ ਵਿਰੁੱਧ ਹਿੰਸਾ ਭੜਕਾਉਣ ਅਤੇ ਫਿਰਕੂ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇ।ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਐੱਸ ਆਈ ਟੀ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜੋ ਸੰਵਿਧਾਨਕ ਅਹੁਦਾ ਸੰਭਾਲਦੇ ਹੋਏ ਹਿੰਸਾ ਭੜਕਾ ਰਹੇ ਹਨ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਅਤੇ ਅਤੇ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਮੋਨੂੰ ਅਤੇ ਉਸ ਦੇ ਗੁੰਡਿਆਂ ਦੇ ਸਾਥੀਆਂ ਨੇ ਇਹ ਕਾਤਲਾਨਾ ਹਮਲਾ ਬੇਰਹਿਮੀ ਨਾਲ ਕੀਤਾ ਜੋ ਉੱਤਰ ਪ੍ਰਦੇਸ਼ ਅਤੇ ਕੇਂਦਰ ਸਰਕਾਰਾਂ ਦੀ ਡੂੰਘੀ ਸਾਜ਼ਿਸ਼ ਨੂੰ ਦਰਸਾਉਂਦਾ ਹੈ।
ਇਸ ਮੌਕੇ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਪ੍ਰਧਾਨ, ਐਡਵੋਕੇਟ ਰਜਿੰਦਰ ਮੰਡ ਜਨਰਲ ਸਕੱਤਰ,ਪਰਮਿੰਦਰ ਸਿੰਘ ਢਿੱਲੋਂ, ਲਖਬੀਰ ਸਿੰਘ ਸੋਹਲ, ਸੁਖਜਿੰਦਰ ਸਿੰਘ ਸਿੱਧੂ, ਅਮਨਦੀਪ ਸਿੰਘ, ਸੁਖਵੀਰ ਕੌਰ, ਸੁਦੇਸ਼ ਕੁਮਾਰੀ, ਰਵਿੰਦਰ ਕੌਰ, ਨਵਜੋਤ ਕੌਰ, ,ਰਾਜੂ ਅੰਬੇਡਕਰ, ਕੁਲਦੀਪ ਭੱਟੀ, ਹਰਜਿੰਦਰ ਕੁਮਾਰ, ਸਵਰਾਜ ਸਿੰਘ, ਲਖਵੀਰ ਸਿੰਘ ਸੋਹਲ, ਪਿਆਰਾ ਸਿੰਘ ਭੋਗਲ, ਸਤੀਸ਼ ਜੋਸ਼ੀ, ਰੁਪਿੰਦਰ ਸੋਹਲ, ਸਤਨਾਮ ਸੁਮਨ, ਟੀਕੇ ਬੱਧਣ, ਜਤਿਨ ਹੰਸ, ਹਰਦੀਪ ਸਿੰਘ, ਵਰੁਣ ਸਿੱਧੂ, ਗਗਨਦੀਪ ਸਿੰਘ ਬਾਜਵਾ, ਯੁਵਰਾਜ ਸਿੰਘ,ਐੱਚ ਡੀ ਸਾਂਪਲਾ, ਸ਼ਵਿੰਦਰ ਸਿੰਘ, ਅਤੇ ਹੋਰ ਐਡਵੋਕੇਟ ਮੌਜੂਦ ਸਨ।