ਸੰਯੁਕਤ ਕਿਸਾਨ ਮੋਰਚੇ ਨੇ ਘੇਰਿਆ ਡੀਸੀ ਦਫ਼ਤਰ, ਘਟਨਾ ਦੀ ਨਿਆਂਇਕ ਜਾਂਚ ਦੀ ਮੰਗ

0
29

ਜਲੰਧਰ (ਰਮੇਸ਼ ਗਾਬਾ) ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਧਰਨਾਕਾਰੀ ਕਿਸਾਨਾਂ ਨੂੰ ਗੱਡੀ ਹੇਠ ਦਰੜਣ ਦੀ ਘਟਨਾ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਗੇਟ ਸਾਹਮਣੇ ਧਰਨਾ ਲਾ ਦਿੱਤਾ। ਇਕੱਠੇ ਹੋਏ ਕਿਸਾਨਾਂ ਵਿਚ ਲਖੀਮਪੁਰ ਦੀ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਮੰਗ ਹੈ ਕਿ ਘਟਨਾ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਧਰਨਾਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਦੀ ਅਗਵਾਈ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ, ਜਥੇਦਾਰ ਕਸ਼ਮੀਰ ਸਿੰਘ ਤੇ ਯੂਥ ਪ੍ਰਧਾਨ ਅਮਰਜੋਤ ਸਿੰਘ ਜੋਤੀ ਨੇ ਕੀਤੀ । ਕਿਸਾਨਾਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਇਸੇ ਤਰ੍ਹਾਂ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਵੀ ਕਿਸਾਨਾਂ ਤੇ ਮਜ਼ਦੂਰਾਂ ਨੇ ਡੀਸੀ ਦਫ਼ਤਰ ਸਾਹਮਣੇ ਪੁੱਜ ਕੇ ਸਰਕਾਰਾਂ ਦਾ ਪਿੱਟ ਸਿਆਪਾ ਕੀਤਾ। ਧਰਨੇ ਕਾਰਨ ਤਹਿਸੀਲ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।