ਫਾਜ਼ਿਲਕਾ ਦੇ ਯੂਥ ਕਾਂਗਰਸ ਪ੍ਰਧਾਨ ‘ਤੇ ਜਾਨਲੇਵਾ ਹਮਲਾ, ਗੱਡੀ ‘ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

0
37

ਫਾਜ਼ਿਲਕਾ (TLT) ਫਾਜ਼ਿਲਕਾ ਦੇ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ‘ਤੇ ਜਾਨਲੇਵਾ ਹਮਲੇ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਬੀਤੀ ਰਾਤ ਜਲਾਲਾਬਾਦ ਤੋਂ ਆਪਣੇ ਘਰ ਪਰਤ ਰਹੇ ਸਨ। ਪਿੰਡ ਕੰਧਵਾਲਾ ਨੇੜੇ ਅਣਪਛਾਤੇ ਲੋਕਾਂ ਨੇ ਉਨ੍ਹਾਂ ਦੀ ਗੱਡੀ ‘ਤੇ ਤਾਬੜਤੋੜ ਫਾਇਰ ਕੀਤੇ ਜਿਸ ਵਿਚ ਰੂਬੀ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੀ ਗੱਡੀ ਦਾ ਕਾਫੀ ਨੁਕਸਾਨ ਹੋਇਆ। ਪੁਲਿਸ ਥਾਣਾ ਅਰਨੀਵਾਲਾ ਨੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।