ਅਧਿਆਪਕਾਂ ਲਈ ਜ਼ਰੂਰੀ ਖ਼ਬਰ, ਤਬਾਦਲਾ ਹੋਣ ‘ਤੇ ਘਰ ਨੇੜੇ ਮਿਲਣਗੇ ਸਟੇਸ਼ਨ

0
41

ਮੋਹਾਲੀ (TLT) ਪੰਜਾਬ ‘ਚ ਸੱਤਾ ਪਰਿਵਰਤਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਲਏ ਗਏ ਫ਼ੈਸਲਿਆਂ ਨੂੰ ਹੁਣ ਬਦਲਣਾ ਸ਼ੁਰੂ ਕਰ ਦਿੱਤਾ ਗਿਆ ਹੈ। ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਬਦਲੀ ਦੇ ਨਾਲ ਹੀ ਉਨ੍ਹਾਂ ਦੀਆਂ ਨੀਤੀਆਂ ਨੂੰ ਵੀ ਬਦਲਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਅਧਿਆਪਕਾਂ ਦੇ ਤਬਾਦਲੇ ਅਗਲੇ ਹਫ਼ਤੇ ਤਕ ਖੋਲ੍ਹ ਦਿੱਤੇ ਜਾਣਗੇ ਤੇ ਜਿਹੜੇ ਅਧਿਆਪਕ ਆਪਣੇ ਘਰਾਂ ਦੇ ਨੇੜੇ ਤਬਾਦਲਾ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੀ ਇੱਛਾ ਅਨੁਸਾਰ ਤਬਾਦਲਾ ਵੀ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਅਧਇਆਪਕ ਉਸ ਦੇ ਘਰ ਨੇੜੇ ਡਿਊਟੀ ਦੇਣ ਦੀ ਥਾਂ 200-250 ਕਿੱਲਮੀਟਰ ਦੂਰ ਸਰਹੱਦੀ ਇਲਾਕੇ ‘ਚ ਲਗਾਇਆ ਹੋਇਆ ਹੈ ਜਿਸ ਕਾਰਨ ਉਹ ਠੀਕ ਢੰਗ ਨਾਲ ਨਹੀਂ ਪੜ੍ਹਾ ਪਾਉਂਦੇ। ਨਾਲ ਹੀ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਇਸ ਸਬੰਧੀ ਮੁੱਖ ਮੰਤਰੀ ਚੰਨੀ ਜਲਦ ਹੀ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।