ਰਾਜਾ ਵੜਿੰਗ ਨੇ ਲਿਖੀ ਕੇਜਰੀਵਾਲ ਨੂੰ ਚਿੱਠੀ, ਮਿਲਣ ਦਾ ਮੰਗਿਆ ਸਮਾਂ

0
28

ਚੰਡੀਗੜ੍ਹ (TLT) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੁੜ ਸ਼ੁਰੂ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ ਜਿਸ ਨੂੰ ਕਿ ਦਿੱਲੀ ਸਰਕਾਰ ਨੇ ਨਵੰਬਰ 2018 ਵਿਚ ਬੰਦ ਕਰ ਦਿੱਤਾ ਸੀ। ਰਾਜਾ ਵੜਿੰਗ ਵਲੋਂ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਗਿਆ ਹੈ |