ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਮਲੋਟ ਵਿਚ ਆਵਾਰਾ ਪਸ਼ੂ ਵਾੜੇ

0
19

ਮਲੋਟ (TLT) ਨਵੀਂ ਦਾਣਾ ਮੰਡੀ ਮਲੋਟ ਵਿਖੇ ਝੋਨੇ ਦੀ ਫ਼ਸਲ ਦਾ ਨੁਕਸਾਨ ਕਰ ਰਹੇ ਆਵਾਰਾ ਪਸ਼ੂਆਂ ਨੂੰ ਕਿਸਾਨਾਂ ਨੇ ਅਕ ਕੇ ਮਾਰਕੀਟ ਕਮੇਟੀ ਦਫ਼ਤਰ ਮਲੋਟ ਵਿਚ ਪਸ਼ੂਆਂ ਨੂੰ ਅੰਦਰ ਵਾੜ ਕੇ ਗੇਟ ਬੰਦ ਕਰ ਦਿੱਤਾ ਹੈ। ਕਿਸਾਨ ਮਾਰਕੀਟ ਕਮੇਟੀ ਦਫ਼ਤਰ ਮਲੋਟ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮਾਰਕੀਟ ਕਮੇਟੀ ਦਾ ਪ੍ਰਬੰਧ ਕਿਸੇ ਵੀ ਪੱਖ ਤੋਂ ਕਿਸਾਨਾਂ ਲਈ ਲਾਹੇਵੰਦ ਨਹੀਂ ਹੈ ਅਤੇ ਉਹ ਪਸ਼ੂ ਕਿਸਾਨਾਂ ਦੀ ਝੋਨੇ ਦੀ ਫ਼ਸਲ ਖਾ ਰਹੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਆਵਾਰਾ ਪਸ਼ੂਆਂ ਨੇ ਖਾ ਲਈ ਉਸ ਦਾ ਮੁਆਵਜ਼ਾ ਮਾਰਕੀਟ ਕਮੇਟੀ ਮਲੋਟ ਦਵੇ | ਉਨ੍ਹਾਂ ਮੁਆਵਜ਼ਾ ਨਾ ਮਿਲਣ ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਣ ਅਤੇ ਮਰਨ ਵਰਤ ਰੱਖਣ ਤੱਕ ਦੀ ਚਿਤਾਵਨੀ ਦੇ ਦਿੱਤੀ ਹੈ।