2 ਤੋਂ 18 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਵੈਕਸੀਨ, DCGI ਨੇ ਦਿੱਤੀ ਮਨਜ਼ੂਰੀ

0
31

ਕੋਰੋਨਾ ਵੈਕਸੀਨ ਦੇ ਸੰਬੰਧ ‘ਚ ਬੱਚਿਆਂ ਲਈ ਰਾਹਤ ਦੀ ਖਬਰ ਹੈ। DCGI ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਭਾਰਤ ਬਾਇਓਟੈਕ ਦੇ ਕੋਵੈਸੀਨ ਨੂੰ ਇਸ ਦੇ ਲਈ ਮਨਜ਼ੂਰੀ ਮਿਲ ਗਈ ਹੈ। ਟੀਕਾਕਰਣ ਦੌਰਾਨ ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਵੀ ਦਿੱਤੀਆਂ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਸਰਕਾਰ ਵੱਲੋਂ ਜਲਦ ਹੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।

ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਨੂੰੰ ਲੈ ਕੇ ਜਲਦ ਗਾਇਡਲਾਈਨਜ਼ ਜਾਰੀ ਕੀਤੀ ਜਾਵੇਗੀ। ਉਸ ਤੋਂ ਬਾਅਦ ਹੀ ਬੱਚਿਆਂ ਨੂੰੰ ਟੀਕਾਂ ਲੱਗਣਾ ਸ਼ੁਰੂ ਹਵੇਗਾ। ਦੱਸਿਆ ਗਿਆ ਹੈ ਕਿ ਬੱਚਿਆਂ ਨੂੰ ਵੀ ਵੱਡਿਆਂ ਦੀ ਤਰ੍ਹਾਂ ਕੋਵੈਕਸੀਨ ਦੇ ਦੋ ਟੀਕੇ ਲੱਗਣਗੇ। ਹੁਣ ਤਕ ਹੋਏ ਟ੍ਰਾਈਲ ‘ਚ ਟੀਕੇ ਨਾਲ ਬੱਚਿਆਂ ਨੂੰ ਨੁਕਸਾਨ ਦਾ ਕੋਈ ਵੀ ਸਾਹਮਣਾ ਨਹੀਂ ਕਰਨਾ ਪਵੇਗਾ। ਸੂਤਰਾਂ ਅਨੁਸਾਰ ਉਨ੍ਹਾਂ ਬੱਚਿਆਂ ਨੂੰ ਪਹਿਲਾਂ ਵੈਕਸੀਨ ਲਗਾਈ ਜਾ ਸਕਦੀ ਹੈ ਜਿਨ੍ਹਾਂ ਨੂੰ ਅਸਥਮਾ ਆਦਿ ਦੀ ਦਿੱਕਤ ਹੈ। ਸਰਕਾਰੀ ਥਾਵਾਂ ‘ਤੇ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ।