ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਲੰਧਰ ਤੇ ਤਰਨਤਾਰਨ ਵਿਖੇ ਖੋਲ੍ਹੇ ਜਾਣਗੇ ਨਵੇਂ ਹਸਪਤਾਲ

0
37

ਅੰਮ੍ਰਿਤਸਰ (TLT) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਜਲੰਧਰ ਅਤੇ ਤਰਨ ਤਾਰਨ ਵਿਖੇ ਨਵੇਂ ਹਸਪਤਾਲ ਅਰੰਭ ਕੀਤੇ ਜਾ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਜਾ ਰਹੇ ਗੁਰਮਤਿ ਸਮਾਗਮਾਂ ਅਤੇ ਨਗਰ ਕੀਰਤਨ ਬਾਰੇ ਜਾਣਕਾਰੀ ਸਾਂਝੀ ਕੀਤੀ।