ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਦੋ ਮੌਤਾਂ, ਛੇ ਖ਼ਿਲਾਫ਼ ਮੁਕੱਦਮਾ ਦਰਜ

0
30

ਬਠਿੰਡਾ (TLT) ਪਿਛਲੇ ਸਮੇਂ ਦੌਰਾਨ ਨਸ਼ੇ ਦੀ ਓਵਰਡੋਜ਼ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਨਸ਼ਾ ਵੇਚਣ ਵਾਲੇ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਸਬੀਰ ਕੌਰ ਪਤਨੀ ਜਗਤਾਰ ਸਿੰਘ ਵਾਸੀ ਬੀੜ ਤਲਾਬ ਨੇ ਦੱਸਿਆ ਕਿ ਪੰਦਰਾਂ ਅਗਸਤ ਦੋ ਹਜ਼ਾਰ ਇਕ ਨੂੰ ਉਸ ਦੇ ਲੜਕੇ ਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ ਉਸ ਸਮੇਂ ਉਨ੍ਹਾਂ ਨੇ ਨੌਜਵਾਨ ਦਾ ਸਸਕਾਰ ਕਰ ਦਿੱਤਾ ਸੀ ਪਰ ਬਾਅਦ ਵਿਚ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਲੜਕੇ ਮਨਪ੍ਰੀਤ ਸਿੰਘ ਨੂੰ ਰਾਹੁਲ ਖੁਰਾਣਾ ਤੇ ਰੋਹਿਤ ਖੁਰਾਣਾ ਪੁੱਤਰ ਸਤੀਸ਼ ਕੁਮਾਰ ਵਾਸੀ ਗੋਪਾਲ ਨਗਰ ਬਠਿੰਡਾ, ਹਰਜੀਤ ਸਿੰਘ ਪੁੱਤਰ ਛਿੰਦਰਪਾਲ ਸਿੰਘ ਬਾਸੀ ਢਿੱਲੋਂ ਕਲੋਨੀ ਬਠਿੰਡਾ’ ਸੁਰਿੰਦਰ ਬਾਣੀਆ ਵਾਸੀ ਮੁਲਤਾਨੀਆ ਰੋਡ, ਬੂਟਾ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਸੁਰਖਪੀਰ ਰੋਡ ਬਠਿੰਡਾ ਨਸ਼ੇ ਦੀ ਸਪਲਾਈ ਕਰਦੇ ਸਨ ਜਿਸ ਕਾਰਨ ਉਸ ਦੇ ਲੜਕੇ ਦੀ ਮੌਤ ਹੋਈ ਹੈ।

ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਤਰ੍ਹਾਂ ਹੀ ਇਕ ਹੋਰ ਮਾਮਲੇ ਵਿਚ ਥਾਣਾ ਤਲਵੰਡੀ ਸਾਬੋ ਦੀ ਪੁਲਸ ਨੇ ਜੀ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਛਮਣ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਭਾਗੀਵਾਂਦਰ ਨੇ ਦੱਸਿਆ ਕਿ ਅਠਾਰਾਂ ਜੂਨ ਦੋ ਹਜਾਰ ਇੱਕ ਨੂੰ ਉਸ ਦੇ ਭਤੀਜੇ ਕੁਲਦੀਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ ਉਸ ਦੀ ਲਾਸ਼ ਪਿੰਡ ਭਾਗੀਵਾਂਦਰ ਦੇ ਸਵਰਨ ਸਿੰਘ ਪੁੱਤਰ ਕਾਕਾ ਸਿੰਘ ਦੇ ਘਰੋਂ ਮਿਲੀ ਸੀ। ਉਸ ਨੇ ਬਿਆਨਾਂ ਵਿਚ ਦੋਸ਼ ਲਾਇਆ ਕਿ ਸਵਰਨ ਸਿੰਘ ਉਰਫ ਸਵਰਨ ਸਿੰਘ ਨੇ ਉਸ ਦੇ ਭਤੀਜੇ ਨੂੰ ਚਿੱਟੇ ਦੀ ਜ਼ਿਆਦਾ ਡੋਜ਼ ਦੇ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਥਾਣਾ ਤਲਵੰਡੀ ਸਾਬੋ ਪੁਲਸ ਨੇ ਸਵਰਨ ਸਿੰਘ ਉਰਫ ਸਵਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ