ਕੇਂਦਰੀ ਜੇਲ੍ਹ ‘ਚੋਂ 2 ਮੋਬਾਈਲ ਫੋਨ ਤੇ ਨਸ਼ੀਲਾ ਪਾਊਡਰ ਬਰਾਮਦ

0
26

ਫਿਰੋਜ਼ਪੁਰ (TLT) ਕੇਂਦਰੀ ਜੇਲ੍ਹ ਿਫ਼ਰੋਜ਼ਪੁਰ ਵਿੱਚੋਂ ਮੋਬਾਈਲ ਫੋਨ ਅਤੇ ਨਸ਼ਾ ਆਦਿ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਆਲਮ ਇਹ ਹੈ ਕਿ ਬੀਤੇ ਦੋ ਦਿਨਾਂ ਵਿੱਚ ਹੀ ਕੇਂਦਰੀ ਜੇਲ੍ਹ ਵਿਚੋਂ 9 ਮੋਬਾਇਲ ਅਤੇ ਨਸ਼ਾ ਆਦਿ ਮਿਲਣ ਦੇ ਮਾਮਲੇ ਸਾਹਮਣੇ ਆਏ ਹਨ । ਇਸੇ ਤਰਾਂ੍ਹ ਬੁੱਧਵਾਰ ਨੂੰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ 2 ਮੋਬਾਈਲ ਫੋਨ ਅਤੇ 5 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਦੋ ਹਵਾਲਾਤੀਆਂ ਖਿਲਾਫ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 7526 ਰਾਹੀਂ ਦਰਸ਼ਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 12 ਅਕਤੂਬਰ 2021 ਨੂੰ ਰਾਤ ਕਰੀਬ 8.20 ਵਜੇ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਬਲਾਕ ਨੰਬਰ 2 ਦੀ ਬੈਰਕ ਨੰਬਰ 1 ਦੀ ਅਚਾਨਕ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਹਵਾਲਾਤੀ ਸਾਹਿਬ ਉਰਫ ਸਾਹਬੀ ਪੁੱਤਰ ਜਗਦੀਸ਼ ਵਾਸੀ ਗਲੀ ਕੁਮਾਰ ਵਾਲੀ, ਬਸਤੀ ਭੱਟੀਆਂ ਵਾਲੀ ਕੋਲੋਂ 1 ਮੋਬਾਇਲ ਫੋਨ ਮਾਰਕਾ ਸੈਮਸੰਗ (ਕੀ-ਪੈਡ) ਸਮੇਤ ਬੈਟਰੀ ਤੇ ਸਿੰਮ ਕਾਰਡ ਅਤੇ ਮੋਮੀ ਲਿਫਾਫੇ ਵਿਚੋਂ 5 ਗ੍ਰਾਮ ਚਿੱਟੇ ਰੰਗ ਦਾ ਪਾਊਡਰ ਜੋ ਕਿ ਨਸ਼ੀਲਾ ਜਾਦਾ ਹੈ, ਬਰਾਮਦ ਹੋਇਆ। ਇਸ ਤੋਂ ਬਾਅਦ ਹਵਾਲਾਤੀ ਗੁਰਪ੍ਰਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਮਿਸ਼ਨ ਬਸਤੀ ਨੇੜੇ ਰੇਲਵੇ ਸਟੇਸ਼ਨ ਮੱਖੂ ਜ਼ਿਲ੍ਹਾ ਫਿਰੋਜ਼ਪੁਰ ਦੀ ਤਲਾਸ਼ੀ ਦੌਰਾਨ ਇਸ ਕੋਲੋਂ 1 ਮੋਬਾਇਲ ਫੋਨ ਮਾਰਕਾ ਨੌਕੀਆ (ਕੀ-ਪੈਡ) ਬਿਨ੍ਹਾ ਬੈਟਰੀ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।