ਡੀ.ਐੱਸ.ਪੀ. ਜਤਿੰਦਰਪਾਲ ਸਿੰਘ ਨੇ ਸੰਭਾਲਿਆ ਆਪਣਾ ਅਹੁਦਾ

0
98

ਤਪਾ ਮੰਡੀ (tlt) ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ‘ਚ ਵੱਡੇ ਪੱਧਰ ‘ਤੇ ਕੀਤੀਆਂ ਬਦਲੀਆਂ ਤਹਿਤ ਸਬ ਡਵੀਜ਼ਨ ਤਪਾ ਵਿਖੇ ਡੀ.ਐੱਸ.ਪੀ. ਜਤਿੰਦਰਪਾਲ ਸਿੰਘ ਨੇ ਅਹੁਦਾ ਸੰਭਾਲ ਕੇ ਆਪਣਾ ਕੰਮਕਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਬ ਡਿਵੀਜ਼ਨ ਅੰਦਰ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਜਾਵੇਗੀ ਅਤੇ ਨਸ਼ਾ ਕਿਸੇ ਵੀ ਕੀਮਤ ‘ਤੇ ਨਹੀਂ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਕਰਨਾ ਪੁਲਿਸ ਦਾ ਫ਼ਰਜ਼ ਹੈ । ਇਸ ਲਈ ਲੋਕ ਵੀ ਪੁਲਿਸ ਨੂੰ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।