ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ – ਬਿਕਰਮ ਸਿੰਘ ਮਜੀਠੀਆ

0
70

ਅੰਮ੍ਰਿਤਸਰ (TLT) ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਜਲਦ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਜਾਂ ਗ੍ਰਿਫ਼ਤਾਰੀ ਅੰਦੋਲਨ ਸ਼ੁਰੂ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਗੁਜਰਾਤ ਜਾਂ ਰਾਜਸਥਾਨ ਨਾਲ ਮੁਕਾਬਲਾ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੋਦੀ ਸਰਕਾਰ ਨੂੰ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਹੀਂ ਕਰਨ ਦੇਵੇਗਾ। ਇਸ ਮੌਕੇ ਪ੍ਰੋ. ਵਿਰਸਾ ਸਿੰਘ ਵਲਟੋਹਾ, ਵਿਧਾਇਕ ਬੋਨੀ ਅਜਨਾਲਾ, ਜਥੇਦਾਰ ਵੀਰ ਸਿੰਘ ਲੋਪੋਕੇ, ਲਖਬੀਰ ਸਿੰਘ ਲੋਧੀਨੰਗਲ, ਡਾ. ਦਲਬੀਰ ਸਿੰਘ ਵੇਰਕਾ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।