ਜੰਡਿਆਲਾ ਗੁਰੂ ਨੇੜੇ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ

0
64

ਜੰਡਿਆਲਾ ਗੁਰੂ (tlt) ਕਿਸਾਨ ਜਥੇਬੰਦੀਆਂ ਵਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨਾਂ ਵਲੋਂ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਲਖਵਿੰਦਰ ਸਿੰਘ ਵਰਿਆਮ ਨੰਗਲ, ਰਣਜੀਤ ਸਿੰਘ ਕਲੇਰਬਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਰ ਹਾਲਤ ਤਿੰਨ ਕਾਲੇ ਕਾਨੂੰਨ ਰੱਦ ਕਰਨੇ ਪੈਣਗੇ ਇਸ ਲਈ ਭਾਵੇਂ ਲੰਬਾ ਸੰਘਰਸ਼ ਵੀ ਕਰਨਾ ਪਵੇ।