ਸ੍ਰੀ ਮੁਕਤਸਰ ਸਾਹਿਬ : ਹੁਣ ਤੱਕ 200 ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ-ਰਾਜਾ ਵੜਿੰਗ

0
81

ਸ੍ਰੀ ਮੁਕਤਸਰ ਸਾਹਿਬ (tlt) ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦੀ ਚੈਕਿੰਗ ਕਰਨ ਤੋਂ ਬਾਅਦ ‘ਅਜੀਤ’ ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰਚੇ, ਜਿੱਥੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਮਾਣਯੋਗ ਡਾ: ਬਰਜਿੰਦਰ ਸਿੰਘ ਹਮਦਰਦ ਹੁਰਾਂ ਦੇ ਜੀਵਨ ਸਬੰਧੀ ਪੁਸਤਕ ਤੇ ਸੰਗੀਤਕ ਐਲਬਮ ‘ਮੇਰੀ ਪਸੰਦ’ ਭੇਟ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਤੱਕ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਕਰੀਬ 200 ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਦੀ ਸਾਫ਼-ਸਫ਼ਾਈ ਅਤੇ ਟਰਾਂਸਪੋਰਟ ਵਿਭਾਗ ਵਿਚ ਸੁਧਾਰ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ।