ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ‘ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ

0
82

ਰਾਜਾਸਾਂਸੀ (tlt) ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ ਨਾਲ ਹੀ ਇਸ ਰਾਹੀਂ ਯਾਤਰਾ ਕਰਨ ਵਾਲੇ ਯਾਤਰੂਆਂ ਨੂੰ ਬੇਰੰਗ ਘਰਾਂ ਨੂੰ ਪਰਤਣਾ ਪਿਆ ਹੈ। ਜਿਸ ਕਰਕੇ ਉਨ੍ਹਾਂ ਵੀ ਏਅਰ ਇੰਡੀਆ ਅਮਲੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਅਜੀਤ ਨਾਲ ਗੱਲ ਕਰਦਿਆਂ ਕਿਹਾ ਉਹ ਖਟਾਰਾ ਹੋ ਚੁੱਕੀ ਇਸ ਏਅਰ ਲਾਈਨ ਕਰਕੇ ਦਿੱਲੀ ਵਿਖੇ ਆਪਣੇ ਇਕ ਅਹਿਮ ਕਾਰਜ ‘ਚ ਜਾਣ ਤੋਂ ਵਾਂਝੇ ਰਹਿ ਗਏ ਹਨ।