ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ

0
62

ਫਗਵਾੜਾ (TLT) ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ਕੀਤੀ, ਅਜਿਹਾ ਨਾ ਹੋਣ ਦੀ ਸੂਰਤ ਵਿਚ ਉਸ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਨਾਲ ਗੱਲ ਕਰਵਾਉਣ ਲਈ ਕਿਹਾ। ਇਸ ਠੱਗ ਨੂੰ ਲੈ ਕੇ ਖ਼ੁਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ ਤੋਂ ਇਹ ਜਾਣਕਾਰੀ ਸਾਂਝੀ ਕਰ ਕੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ |