ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਦੀ ਕੁੱਟਮਾਰ ਦਾ ਮਾਮਲਾ ਦਰਜ

0
39

ਫਿਰੋਜ਼ਪੁਰ (tlt) ਇਕ ਵਿਆਹੁਤਾ ਕੋਲੋਂ ਵਧੇਰੇ ਦਾਜ ਮੰਗਣ ,ਕਥਿੱਤ ਤੌਰ ‘ਤੇ ਤੰਗ ਪ੍ਰੇਸ਼ਾਨ ਕਰਕੇ ਉਸ ਦੀ ਕੁੱਟਮਾਰ ਕਰਨ ਤੇ ਉਸ ਦੇ ਮੂੰਹ ਵਿਚ ਜਬਰਦਸਤੀ ਜ਼ਹਿਰੀਲਾ ਤਰਲ ਪਦਾਰਥ ਪਾਉਣ ਦੇ ਦੋਸ਼ ਵਿਚ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ 498-ਏ, 328,323, 34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।

ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਬਲਜੀਤ ਕੌਰ ਪਤਨੀ ਗੁਰਨਾਮ ਸਿੰਘ ਵਾਸੀ ਲੱਖਾ ਸਿੰਘ ਵਾਲਾ ਉਤਾੜ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮਾਪਿਆਂ ਨੇ ਉਸ ਦਾ ਵਿਆਹ ਗੁਰਨਾਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਲੱਖਾ ਸਿੰਘ ਵਾਲਾ ਉਤਾੜ ਨਾਲ ਕਰੀਬ ਢਾਈ ਸਾਲ ਪਹਿਲਾ ਕੀਤਾ ਸੀ।

ਬਲਜੀਤ ਕੌਰ ਨੇ ਦੱਸਿਆ ਕਿ ਦੋਸ਼ੀਅਨ ਗੁਰਨਾਮ ਸਿੰਘ , ਉਸ ਦੀ ਸੱਸ ਕਸ਼ਮੀਰ ਕੌਰ ਅਤੇ ਰਵਿੰਦਰ ਸਿੰਘ ਪੁੱਤਰ ਬਚਨ ਸਿੰਘ ਜੋ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਤੇ ਦਾਜ ਵਿਚ ਵੱਡੇ ਮੋਟਰਸਾਈਕਲ ਦੀ ਮੰਗ ਕਰਦੇ ਹਨ। ਬਲਜੀਤ ਕੌਰ ਨੇ ਦੱਸਿਆ ਕਿ ਦੋਸ਼ੀਅਨ ਨੇ ਉਸ ਦੀ ਕੁੱਟਮਾਰ ਕਰਕੇ ਉਸ ਦੇ ਮੂੰਹ ਵਿਚ ਜਬਦਰਸਤੀ ਜ਼ਹਿਰੀਲਾ ਤਰਲ ਪਦਾਰਥ ਪਾ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।