ਬਹਾਦਰਗੜ੍ਹ : ਤੇਜ਼ ਰਫ਼ਤਾਰ ਕਾਰ ਦਾ ਕਹਿਰ, 9 ਲੋਕਾਂ ਦੀ ਮੌਤ, ਕਈ ਜ਼ਖ਼ਮੀ

0
43

ਬਹਾਦਰਗੜ੍ਹ (ਹਰਿਆਣਾ) (tlt) ਝੱਜਰ ’ਚ ਬਾਦਲੀ ਕੋਲ ਕੁੰਡਲੀ-ਮਾਨੇਸਰ-ਪਲਵਲ ਕੇਐੱਮਪੀ ਐਕਸਪ੍ਰੈੱਸ ਵੇਅ ’ਤੇ ਭਿਆਨਕ ਹਾਦਸਾ ਹੋਇਆ ਹੈ। ਕਈ ਵਾਹਨਾਂ ਦੀ ਟੱਕਰ ’ਚ ਕਰੀਬ 9 ਲੋਕਾਂ ਦੀ ਮੌਤ ਹੋਣ ਦੀ ਅਹਿਮ ਸੂਚਨਾ ਹੈ, ਉਥੇ ਹੀ ਕਈ ਲੋਕ ਜ਼ਖ਼ਮੀ ਹੋਏ ਹਨ। ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ’ਚ ਲਿਜਾਇਆ ਗਿਆ ਹੈ। ਲਾਸ਼ਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਿਸ ਨੂੰ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚੀ ਹੈ ਤਾਂ ਉਥੇ ਹੀ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।