ਸੋਨੀਆ ਗਾਂਧੀ ਦੀ ਅਗਵਾਈ ‘ਚ ਕੱਲ੍ਹ ਕਾਂਗਰਸ ਦੀ ਵੱਡੀ ਬੈਠਕ

0
63

ਨਵੀਂ ਦਿੱਲੀ (tlt) ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਮੰਗਲਵਾਰ ਨੂੰ ਦਿੱਲੀ ਵਿੱਚ ਮੀਟਿੰਗ ਕਰਨ ਜਾ ਰਹੀ ਹੈ। ਇਹ ਮੀਟਿੰਗ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਖੇ ਹੋਵੇਗੀ, ਜਿਸ ਵਿਚ ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਹਿੱਸਾ ਲੈਣਗੇ। ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਇਸ ਮੀਟਿੰਗ ਦੌਰਾਨ ਮੈਂਬਰਸ਼ਿਪ, ਸਿਖਲਾਈ ਅਤੇ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਾਰੇ ਚਰਚਾ ਕੀਤੀ ਜਾਵੇਗੀ। ਇਸ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਵੀ ਮੌਜੂਦ ਰਹਿਣਗੇ।ਧਿਆਨ ਯੋਗ ਹੈ ਕਿ ਅਗਲੇ ਸਾਲ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਸ਼ਾਮਲ ਹਨ।