ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਏਰੀਏ ਵਿਚ ਨਾ ਆਉਣ ਵਾਲੇ ਤਿੰਨ ਪਟਵਾਰੀਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਆਦੇਸ਼

0
57

ਰਮਦਾਸ (TLT) ਰਮਦਾਸ ਖੇਤਰ ਵਿਚ ਭਾਰੀ ਮੀਂਹ ਅਤੇ ਗੜੇਮਾਰੀ ਹੋਣ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਮੰਦਰਾਂਵਾਲਾ ਪਹੁੰਚੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਤਿੰਨ ਪਟਵਾਰੀ ਕਦੇ ਵੀ ਡਿਊਟੀ ‘ਤੇ ਨਹੀਂ ਆਏ | ਜਿਸ ਤੋਂ ਬਾਅਦ ਤੁਰੰਤ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਫ਼ੋਨ ‘ਤੇ ਕਿਹਾ ਕਿ ਇਨ੍ਹਾਂ ਪਟਵਾਰੀਆਂ ਜਤਿੰਦਰ ਕੁਮਾਰ, ਹਰਪ੍ਰੀਤ ਸਿੰਘ ਤੇ ਰਣਜੀਤ ਸਿੰਘ ਨੂੰ ਤੁਰੰਤ ਸਸਪੈਂਡ ਕਰ ਕੇ ਇਨ੍ਹਾਂ ਦੀ ਜਗ੍ਹਾ ਨਵੇਂ ਪਟਵਾਰੀਆਂ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦੀ ਗਿਰਦਾਵਰੀ ਦਾ ਕੰਮ ਠੀਕ ਤਰੀਕੇ ਨਾਲ ਹੋ ਸਕੇ |