ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ

0
47

ਠਾਣੇ (TLT) ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ ਪਾਟਿਲ ਨੇ ਦੱਸਿਆ ਕਿ ਇਸ ਮਹੀਨੇ ਦੇ ਸ਼ੁਰੂ ‘ਚ ਨਵੀਂ ਮੁੰਬਈ ਦੇ ਉਲਵੇ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦੇ ਦੋਸ਼ ‘ਚ ਐਨ.ਆਰ.ਆਈ. ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਮਾਜ ਸੇਵੀ ਹੋਣ ਦਾ ਦਾਅਵਾ ਕਰਨ ਵਾਲੀ ਇਕ ਔਰਤ ਨੇ ਵਿਅਕਤੀ ਦੀ ਪਤਨੀ ਕੋਲ ਪਹੁੰਚ ਕੇ ਇਕ ਹੋਰ ਔਰਤ ਵਲੋਂ ਕੀਤੀ ਸ਼ਿਕਾਇਤ ਵਾਪਸ ਲੈਣ ਲਈ ਕਥਿਤ ਤੌਰ ‘ਤੇ 14 ਲੱਖ ਰੁਪਏ ਦੀ ਮੰਗ ਕੀਤੀ।