ਅੰਮ੍ਰਿਤਸਰ ‘ਚ 17 ਕਿਲੋ ਅਫੀਮ ਤੇ ਪਿਸਤੌਲ ਸਮੇਤ 4 ਗ੍ਰਿਫਤਾਰ,ਝਾਰਖੰਡ ਤੋਂ ਲਿਆਂਦੇ ਨਸ਼ੀਲਾ ਪਦਾਰਥ

0
88

ਅੰਮ੍ਰਿਤਸਰ (TLT) ਕਾਊਂਟਰ ਇੰਟੈਲੀਜੈਂਸ ਨੇ ਵੀਰਵਾਰ ਦੇਰ ਰਾਤ ਅਫੀਮ ਦੀ ਤਸਕਰੀ ਕਰਨ ਦੇ ਦੋਸ਼ ‘ਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਦੋਸ਼ੀਆਂ ਦੇ ਕਬਜ਼ੇ ‘ਚੋਂ 17 ਕਿਲੋ ਅਫੀਮ, ਇਕ ਪਿਸਤੌਲ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਆਈਏ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜੋਬਨ ਦੀਪ ਸਿੰਘ, ਸੁਖਜਿੰਦਰ ਸਿੰਘ, ਰਣਜੀਤ ਸਿੰਘ ਅਤੇ ਜਸਪਾਲ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਹ ਸਾਰੇ ਅਫੀਮ ਦੀ ਵੱਡੀ ਖੇਪ ਲੈ ਕੇ ਝਾਰਖੰਡ ਤੋਂ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੇ ਆਧਾਰ ‘ਤੇ ਸੀ.ਆਈ.ਏ ਦੀ ਟੀਮ ਨੇ ਇਲਾਕੇ ‘ਚ ਨਾਕਾਬੰਦੀ ਕਰ ਕੇ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ, ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ‘ਚੋਂ 17 ਕਿਲੋ ਅਫੀਮ, ਇਕ ਪਿਸਤੌਲ ਅਤੇ 10 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ ਹੈ।