ਲਾਇਲਪੁਰ ਖ਼ਾਲਸਾ ਕਾਲਜ ਨੇ ਜਿੱਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੈਨਿਸ ਦੀ ਅੰਤਰ ਕਾਲਜ ਚੈਂਪੀਅਨਸ਼ਿਪ ਟਰਾਫੀ

0
107

ਜਲੰਧਰ (ਰਮੇਸ਼ ਗਾਬਾ) ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਟੈਨਿਸ ਦੇ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਪੀਅਨਸ਼ਿਪ ਜਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜੇਤੂ ਵਿਦਿਆਰਥੀਆਂ, ਕੋਚ ਸ. ਨਿਰਮਲ ਸਿੰਘ ਤੂਰ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਇਸ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ‘ਤੇਜਾ ਸਿੰਘ ਸੰਮੁਦਰੀ ਟਰਾਫੀ’ ਵੀ 24 ਵਾਰੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਲਜ ਦੁਆਰਾ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਮੁਫਤ ਰਿਹਾਇਸ਼, ਖਾਣਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਖਿਡਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਮੋਲਾਨਾ ਅਬੁਲ ਕਲਾਮ ਟਰਾਫੀ ਜਿੱਤਣ ਵਿਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖਿਡਾਰੀਆਂ ’ਤੇ ਮਾਣ ਹੈ, ਜਿਨ੍ਹਾਂ ਸਦਕਾ ਸਾਡੀ ਸੰਸਥਾ ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਕਹਾਉਂਦੀ ਹੈ। ਇਸ ਪ੍ਰਾਪਤੀ ਲਈ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਵੱਲੋਂ ਜੇਤੂ ਵਿਦਿਆਰਥੀਆਂ, ਡੀਨ ਸਪੋਰਟਸ ਡਾ. ਐਸ.ਐਸ. ਬੈਂਸ ਨੂੰ ਵਧਾਈ ਦਿੱਤੀ।