ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਕੱਲ੍ਹ, PM ਮੋਦੀ ਵੀ ਕਰਨਗੇ ਸੰਬੋਧਨ, ਜਾਣੋ ਕਿਹੜੇ-ਕਿਹੜੇ ਮੁੱਦਿਆਂ ‘ਤੇ ਹੋਵੇਗਾ ਵਿਚਾਰ

0
90

ਨਵੀਂ ਦਿੱਲੀ (TLT) ਆਗਾਮੀ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੱਦੇ ਦੇ ਵਿਚਕਾਰ ਐਤਵਾਰ ਨੂੰ ਇੱਥੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਹੋਣ ਜਾ ਰਹੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਦੀ ਸ਼ੁਰੂਆਤ ਉਨ੍ਹਾਂ ਦੇ ਪ੍ਰਧਾਨਗੀ ਭਾਸ਼ਣ ਨਾਲ ਹੋਵੇਗੀ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਨਾਲ ਸਮਾਪਤ ਹੋਵੇਗੀ। ਕੋਵਿਡ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ, ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨਡੀਐਮਸੀ) ਦੇ ਕਨਵੈਨਸ਼ਨ ਸੈਂਟਰ ਵਿਚ ਹੋਣ ਵਾਲੀ ਇਸ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਕੋਵਿਡ ਪ੍ਰੋਟੋਕੋਲ ਨੂੰ ਧਿਆਨ ‘ਚ ਰੱਖਦੇ ਹੋਏ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਲਈ ਸਾਰੇ ਮੈਂਬਰਾਂ ਨੂੰ ਦਿੱਲੀ ਨਹੀਂ ਬੁਲਾਇਆ ਗਿਆ ਹੈ। ਮੀਟਿੰਗ ਵਿਚ ਵਰਕਿੰਗ ਕਮੇਟੀ ਦੇ ਸਿਰਫ਼ 124 ਮੈਂਬਰ ਹੀ ਮੌਜੂਦ ਰਹਿਣਗੇ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੋਂ ਇਲਾਵਾ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ, ਰਾਜ ਸਭਾ ‘ਚ ਸਦਨ ਦੇ ਨੇਤਾ ਪਿਊਸ਼ ਗੋਇਲ, ਨਿਰਮਲਾ ਸੀਤਾਰਮਨ ਤੇ ਹੋਰ ਸਾਰੇ ਕੇਂਦਰੀ ਮੰਤਰੀ ਤੇ ਵਰਕਿੰਗ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ।

ਭਾਜਪਾ ਦੇ ਕੌਮੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਕਿਹਾ ਕਿ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜ ਸੂਬੇ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ, ਸੂਬਾ ਪ੍ਰਧਾਨ ਤੇ ਕੌਮੀ ਕਾਰਜਕਾਰਨੀ ਦੇ ਹੋਰ ਮੈਂਬਰ ਸੂਬੇ ਦੇ ਦਫ਼ਤਰਾਂ ਵਿਚ ਬੈਠ ਕੇ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ।