ਪੈਟਰੋਲ ਪੰਪ ਦੇ ਪ੍ਰਬੰਧਕ ਨੇ ਨਹੀਂ ਘਟਾਇਆ ਤੇਲ ਦਾ ਭਾਅ!

0
81

ਬਨੂੜ (TLT) ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਪੈਂਦੇ ਪਿੰਡ ਖਲੌਰ ਨੇੜੇ ਸਥਿਤ ਇੰਡੀਅਨ ਆਇਲ ਦੇ ਪੈਟਰੋਲ ਪੰਪ ਦੇ ਪ੍ਰਬੰਧਕ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਪੈਟਰੋਲ ਤੇ ਡੀਜ਼ਲ ਦੇ ਰੇਟ ਘਟਾਉਣ ਦੇ ਹੁਕਮਾਂ ਨੂੰ ਮੰਨਣ ਤੋਂ ਮਨ੍ਹਾ ਕਰ ਦਿੱਤਾ। ਪਿੰਡ ਖਲੌਰ ਨੇੜੇ ਸਥਿਤ ਇੰਡੀਅਨ ਆਇਲ ਦੇ ਪੈਟਰੋਲ ਪੰਪ ਤੇ ਪਿੰਡ ਖਲੌਰ ਦੇ ਦੋ ਨੌਜਵਾਨ ਆਪਣੇ ਮੋਟਰਸਾਈਕਲ ‘ਚ ਪੈਟਰੋਲ ਪਵਾਉਣ ਲਈ ਗਏ ਤਾਂ ਦੇਖਿਆ ਕਿ ਪੈਟਰੋਲ ਪੰਪ ਦੇ ਪ੍ਰਬੰਧਕਾਂ ਵੱਲੋਂ ਪੁਰਾਣੇ ਰੇਟ ਮਹਿੰਗੇ ਭਾਅ ‘ਤੇ ਹੀ ਪੈਟਰੋਲ ਤੇ ਡੀਜ਼ਲ ਵੇਚਿਆ ਜਾ ਰਿਹਾ ਸੀ। ਇਸ ਮਾਮਲੇ ਬਾਰੇ ਮੋਟਰਸਾਈਕਲ ਚਾਲਕ ਨੌਜਵਾਨਾਂ ਨੇ ਤਰੁੰਤ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਬਨੂੜ ਸਰਕਲ ਦੇ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਨੰਬਰਦਾਰ ਸਤਨਾਮ ਸਿੰਘ ਸੱਤਾ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਗਏ ਤੇ ਉਨਾਂ੍ਹ ਪੈਟਰੋਲ ਪੰਪ ਦੇ ਕਰਿੰਦੇ ਨੂੰ ਸੂਬਾ ਸਰਕਾਰ ਵੱਲੋਂ ਪੈਟਰੋਲ ਤੇ 10 ਰੁਪਏ ਤੇ ਡੀਜ਼ਲ ਤੇ 5 ਰੁਪਏ ਘਟਾਉਣ ਦੇ ਦਿੱਤੇ ਗਏ ਹੁਕਮਾਂ ਬਾਰੇ ਪੁੱਿਛਆ ਤਾਂ ਪੈਟਰੋਲ ਪੰਪ ਦਾ ਕਰਿੰਦਾ ਤੇ ਮੈਨੇਜਰ ਇਸ ਮਾਮਲੇ ਬਾਰੇ ਕੋਈ ਜਵਾਬ ਨਹੀ ਦੇ ਸਕੇ। ਇਸ ਤੋਂ ਬਾਅਦ ਕਿਸਾਨ ਆਗੂਆਂ ਨੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ‘ਤੇ ਆਵਾਜਾਈ ਠੱਪ ਕਰ ਕੇ ਪੈਟਰੋਲ ਪੰਪ ਦੇ ਪ੍ਰਬੰਧਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮਾਮਲੇ ਬਾਰੇ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਛੜਬੜ, ਲਖਵਿੰਦਰ ਸਿੰਘ ਕਰਾਲਾ, ਜਗਜੀਤ ਸਿੰਘ ਕਰਾਲਾ, ਸਰਪੰਚ ਕਿਰਪਾਲ ਸਿੰਘ ਸ਼ਿਆਊ ਤੇ ਨੰਬਰਦਾਰ ਸਤਨਾਮ ਸਿੰਘ ਸੱਤਾ ਨੇ ਪੈਟਰੋਲ ਪੰਪ ਦੇ ਮਾਲਕ ਖਿਲਾਫ਼ ਸੂਬੇ ਦੇ ਮੁੱਖ ਮੰਤਰੀ ਦੇ ਹੁਕਮਾ ਦੀ ਉਲੰਘਣਾ ਕਰਨ ਤੇ ਲੋਕਾਂ ਦੀ ਲੁੱਟ ਕਰਨ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਸ ਮਾਮਲੇ ਬਾਰੇ ਜਦ ਪੇੈਟਰੋਲ ਪੰਪ ਦੇ ਮਾਲਕ ਜਗਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਦੱਸਿਆ ਕਿ ਪੈਟਰੋਲ ਪੰਪ ਰਾਤ ਨੂੰ ਬੰਦ ਰਹਿੰਦਾ ਹੈ। ਜਦ ਉਨਾਂ ਨੂੰ ਰੇਟ ਘਟਾਉਣ ਬਾਰੇ ਪੁੱਿਛਆ ਤਾਂ ਉਹ ਕੋਈ ਸਪੱਸ਼ਟ ਜਵਾਬ ਨਹੀਂ ਦੇ ਸਕੇ।