ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

0
97

ਜਲੰਧਰ (ਰਮੇਸ਼ ਗਾਬਾ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜਬਤ ਕਰ ਲਿਆ ਜਾਵੇਗਾ। ਇਹ ਹੁਕਮ 6 ਜਨਵਰੀ 2022 ਤੱਕ ਲਾਗੂ ਰਹੇਗਾ।