ਸੁਖਪਾਲ ਖਹਿਰਾ ਈਡੀ ਵੱਲੋਂ ਮਨੀ ਲਾਂਡਰਿੰਗ ਦੇ ਕੇਸ ‘ਚ ਗ੍ਰਿਫ਼ਤਾਰ

0
72

ਚੰਡੀਗਡ਼੍ਹ (TLT) ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਈਡੀ ਵੱਲੋਂ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਈਡੀ ਵੱਲੋਂ ਉਨ੍ਹਾਂ ਨੂੰ ਮੈਡੀਕਲ ਕਰਾਉਣ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਖਹਿਰਾ ਨੂੰ ਅੱਜ ਈਡੀ ਦੇ ਦਫ਼ਤਰ ਵਿਚ ਸੱਦਿਆ ਗਿਆ ਸੀ। ਉਸ ਦੌਰਾਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਥਿਤ ਡਰੱਗ ਟ੍ਰੈਫਕਿੰਗ ਤੇ ਪਾਸਪੋਰਟ ਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਬਿਆਨ ਦਰਜ ਕਰਾਉਣ ਲਈ ਈਡੀ ਦੇ ਦਫ਼ਤਰ ਵਿਚ ਬੁਲਾਇਆ ਗਿਆ ਸੀ।