ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ AAP ਵਿਧਾਇਕਾਂ ਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਗੇਡ ਲਾ ਕੇ ਰੋਕਿਆ

0
68

ਚੰਡੀਗੜ੍ਹ (TLT) ਆਮ ਆਦਮੀ ਪਾਰਟੀ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ਪੁਲਿਸ ਨੇ ਆਪ ਵਿਧਾਇਕਾਂ ਨੂੰ ਐਮ ਐਲ ਏ ਹੋਸਟਲ ‘ਤੇ ਹੀ ਬੈਰੀਗੇਡ ਲਗਾ ਕੇ ਰੋਕ ਲਿਆ।

ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਹੁਣ ਆਮ ਆਦਮੀ ਪਾਰਟੀ ਹੁਣ ਸੜਕ ‘ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।