SST ਹਿੰਦੀ-ਪੰਜਾਬੀ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ ਨੂੰ ਲੈ ਕੇ ਟੈਂਕੀ ‘ਤੇ ਚੜ੍ਹੇ ਅਧਿਆਪਕ ਦੀ ਹਾਲਤ ਖ਼ਰਾਬ, ਡਾਕਟਰ ਵਲੋਂ ਕੀਤੀ ਜਾ ਰਹੀ ਜਾਂਚ

0
56

ਜਲੰਧਰ (ਹਰਪ੍ਰੀਤ ਕਾਹਲੋਂ) ਜਲੰਧਰ ‘ਚ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਮੈਂਬਰਾਂ ਵੱਲੋਂ ਬੱਸ ਸਟੈਂਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਇਕ ਅਧਿਆਪਕ ਹਾਲਤ ਖ਼ਰਾਬ ਹੋ ਗਈ ਜਿਸ ਦੀ ਡਾਕਟਰਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਮੰਗ ਹੈ ਕਿ ਸਿੱਖਿਆ ਮੰਤਰੀ ਉਨ੍ਹਾਂ ਦੀਆਂ ਭਰਤੀਆਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਇਸ਼ਤਿਹਾਰ ਜਾਰੀ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਨਵੇਂ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਤਿੰਨ-ਚਾਰ ਵਾਰ ਮੁਲਾਕਾਤ ਕਰ ਚੁੱਕੇ ਹਨ। ਪਰ ਉਨ੍ਹਾਂ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ।