ਯਾਤਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਸ਼ਾਹਕੋਟ ਤੋਂ 28 ਨਵੰਬਰ ਨੂੰ ਰਵਾਨਾ

0
63

ਸ਼ਾਹਕੋਟ,TLT/ ਯਾਤਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ 28 ਨਵੰਬਰ ਨੂੰ ਰਵਾਨਾ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ  ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਪ੍ਰਭਜੀਤ ਸਿੰਘ ਘੋਲੀਆ ਅਤੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਦੱਸਿਆ ਕਿ ਯਾਤਰਾ ਮਿਤੀ 28 ਨਵੰਬਰ ਦਿਨ ਐਤਵਾਰ ਨੂੰ ਜਾਵੇਗੀ ਅਤੇ ਸ਼ਾਮ ਨੂੰ ਵਾਪਸ ਪਰਤ ਆਵੇਗੀ ਅਤੇ ਕਿਹਾ ਸੰਗਤਾਂ  ਰਜਿਸਟ੍ਰੇਸ਼ਨ ਕਰਾਉਣ ਲਈ ਅਸਲ ਪਾਸਪੋਰਟ,ਇਕ ਫੋਟੋ ਅਤੇ ਬਲੱਡ ਗਰੁੱਪ ਦੀ ਰਿਪੋਰਟ  ਲੈ ਕੇ 20 ਨਵੰਬਰ ਦਿਨ ਸ਼ਨੀਵਾਰ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚਾ ਦਿੱਤੇ ਜਾਣ।ਉਨ੍ਹਾਂ ਕਿਹਾ ਯਾਤਰਾ ਤੇ ਜਾਣ ਲਈ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਹੈ,ਇਸ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਵੀ  27 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ  ਕੋਰੋਨਾ ਟੈਸਟ ਵੀ ਕੀਤੇ ਜਾਣਗੇ ।