‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਪੰਜਾਬ ਦੇ CM Face ਦਾ ਐਲਾਨ

0
32

ਚੰਡੀਗੜ੍ਹ (TLT) ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਅੱਜ ਤੋਂ ਇਕ ਵੱਡੇ ਐਲਾਨ ਨਾਲ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਪੰਜਾਬ ਦੇ ਸ਼ਹਿਰ ਮੋਗਾ ਤੋਂ ਕਰਨਗੇ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮਦੇਨਜ਼ਰ ‘ਆਪ’ ਸੁੁਪਰੀਮੋ ਮਿਸ਼ਨ ਪੰਜਾਬ ਦੇ ਤਹਿਤ ਅਗਲੇ ਇੱਕ ਮਹੀਨੇ ਦੌਰਾਨ ਪੰਜਾਬ ਦੀਆਂ ਵੱਖ- ਵੱਖ ਥਾਵਾਂ ‘ਤੇ ਦੌਰੇ ਕਰਨਗੇ ਤੇ ਪੰਜਾਬ ਅਤੇ ਪੰਜਾਬ ਦੀ ਜਨਤਾ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 22 ਨਵੰਬਰ (ਸੋਮਵਾਰ) ਤੋਂ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨ ਲਈ 2 ਦਿਨਾਂ ਦੌਰੇ ‘ਤੇ ਪੰਜਾਬ ਆਉਣਗੇ। ਉਨਾਂ ਅੱਗੇ ਦੱਸਿਆ ਕਿ ਆਪਣੇ ਦੋ ਰੋਜ਼ਾ ਪੰਜਾਬ ਦੌਰੇ ਤਹਿਤ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿੱਚ ਇੱਕ ਪਾਰਟੀ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਅਹਿਮੀਅਤ ਰੱਖਦੀ ਇੱਕ ਵੱਡੀ ਘੋਸ਼ਣਾ ਵੀ ਕਰਨਗੇ। ਇਸ ਤੋਂ ਬਾਅਦ ਲੁਧਿਆਣਾ ‘ਚ ਪਾਰਟੀ ਵੱਲੋਂ ਆਯੋਜਿਤ ਇੱਕ ਬੈਠਕ ‘ਚ ਹਿੱਸਾ ਲੈਣਗੇ। ਜਦੋਂ ਕਿ ਮੰਗਲਵਾਰ 23 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਉਪਰੰਤ ਪਾਰਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ।