ਖੇਤੀ ਕਾਨੂੰਨ ਨੂੰ ਰੱਦ ਕਰਨ ਦਾ ਐਲਾਨ ਕਿਸਾਨ ਸੰਘਰਸ਼ ਦੀ ਜਿੱਤ: ਊਸ਼ਾ ਮਾਹੀ

0
69

ਜਲੰਧਰ (tlt) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਿਸ਼ਨ ਵੁਮੈਨ ਸੈੱਲ ਦੇ ਫਾਊਂਡਰ ਊਸ਼ਾ ਮਾਹੀ ਵੱਲੋਂ ਗੱਲਬਾਤ ਕਰਦਿਆਂ ਕੀਤਾ ਗਿਆ| ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨੇ ਕਾਲ਼ੇ ਖੇਤੀ ਕਾਨੂੰਨ ਪਾਸ ਕੀਤੇ ਸਨ, ਜਿਨ੍ਹਾਂ ਦਾ ਕਿਸਾਨਾਂ ਤੇ ਹਰ ਵਰਗ ਦੇ ਵਿਅਕਤੀ , ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ| ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਇਕ ਸਾਲ ਤੋਂ ਸੰਘਰਸ਼ ਚੱਲ ਰਿਹਾ ਹੈ, ਜਿਸ ਦੌਰਾਨ ਸੱਤ ਸੌ ਤੋਂ ਵੱਧ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ| ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਅੱਗੇ ਕੇਂਦਰ ਦੀ ਸਰਕਾਰ ਝੁਕ ਗਈ ਹੈ ਤੇ ਇਨ੍ਹਾਂ ਕਾਲੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਕਿ ਕਿਸਾਨਾਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੈ ਤੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਹੁਣ ਇਹ ਸਮਝ ਲੈਣਾ ਚਾਹੀਦਾ ਹੈ ਕਿ ਲੋਕਤੰਤਰ ਵਿਚ ਲੋਕ ਹੀ ਵੱਡੇ ਹੁੰਦੇ ਹਨ ਨਾ ਕਿ ਸਰਕਾਰਾਂ| ਇਸ ਲਈ ਸਰਕਾਰਾਂ ਨੂੰ ਲੋਕ ਵਿਰੋਧੀ ਫ਼ੈਸਲੇ ਨਹੀਂ ਲੈਣੇ ਚਾਹੀਦੇ|