ਦਿੱਲੀ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਕਿਸਾਨਾਂ ਨੂੰ ਕੀਤੀ ਅਪੀਲ

0
63

ਨਵੀਂ ਦਿੱਲੀ (TLT) ਦਿੱਲੀ ਪੁਲਿਸ ਦੇ ਪੀ.ਆਰ.ਓ. ਚਿਨਮੋਏ ਬਿਸਵਾਲ ਨੇ ਕਿਸਾਨਾਂ ਦੇ ਦਿੱਲੀ ਮਾਰਚ ‘ਤੇ ਕਿਹਾ ਹੈ ਕਿ ਉਨ੍ਹਾਂ ਵਲੋਂ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਤੇ ਸੱਦੇ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥ ਵਿਚ ਨਾ ਲੈ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਸਾਰਿਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ |