ਰਾਜਾ ਵੜਿੰਗ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਟਵੀਟ

0
21

ਚੰਡੀਗੜ੍ਹ (TLT) ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਕਿਸਾਨੀ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ 3 ਖ਼ੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਾਡੇ ਕਿਸਾਨਾਂ ਦੀਆਂ ਮਹਾਨ ਕੁਰਬਾਨੀਆਂ ਅੱਗੇ ਸਿਰ ਝੁਕਾਉਂਦਾ ਹਾਂ। ਸਾਡੇ ਅੰਨਦਾਤਾਵਾਂ ਨੇ ਨਾ ਸਿਰਫ਼ ਆਪਣੇ ਖੇਤਾਂ ਦੇ ਅਧਿਕਾਰਾਂ ਨੂੰ ਮੁੜ ਸੁਰੱਖਿਅਤ ਕੀਤਾ ਹੈ, ਸਗੋਂ ਲੋਕਤੰਤਰ ਵਿਚ ਜਮਹੂਰੀ ਵਿਰੋਧ ਦੇ ਰੂਪਾਂ ਨੂੰ ਵੀ ਦੁਹਰਾਇਆ ਹੈ।