ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ

0
59
SONY DSC

ਜਲੰਧਰ (ਰਮੇਸ਼ ਗਾਬਾ) ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀ ਸੰਕੇਤ ਗੋਇਲ ਨੇ 450 ਵਿਚੋਂ 405 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਏਕਤਾ ਪਾਂਡੇ ਨੇ 397 ਅੰਕ ਪ੍ਰਾਪਤ ਕਰਕੇ ਚੌਥਾ, ਪੱਲਵੀ ਨੇ 386 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਛੇਵਾਂ ਸਥਾਨ ਅਤੇ ਰਾਜਵੀਰ ਕੌਰ ਨੇ 377 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਵਿਭਾਗ ਅਤੇ ਪ੍ਰੋ. ਹਿਮਾਂਸ਼ੂ ਵੀ ਹਾਜ਼ਰ ਸਨ।