ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ

0
62

ਫਿਰੋਜ਼ਪੁਰ (TLT) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ‘ਤੇ ਫਿਰੋਜ਼ਪੁਰ ਊਧਮ ਸਿੰਘ ਚੌਂਕ ਵਿਖੇ ਵੱਖ ਵੱਖ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੰਕਾਰ ਵਿਰੁੱਧ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਹੰਕਾਰੀ ਵਿਹਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ ਮੋਰਚਾ ਦੇ ਜ਼ਿਲ੍ਹਾ ਆਗੂਆਂ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ, ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਗਗਨਦੀਪ ਸਿੰਘ, ਸੰਦੀਪ ਅਟਵਾਲ, ਵਿਸ਼ਾਲ ਸਿੰਘ, ਸ਼ੇਰ ਸਿੰਘ, ਸ਼ਿਵਮ, ਦਫਤਰੀ ਸਟਾਫ ਰੁਪਿੰਦਰ ਕੁਮਾਰ, ਤੇਜਿੰਦਰ ਸਿੰਘ, ਰਮਨਦੀਪ ਕੁਮਾਰ, ਰਸ਼ਪਾਲ, ਸਾਹਿਲ, ਪਾਰਸ, ਪ੍ਰਰੈੱਸ ਸਕੱਤਰ ਰਣਜੀਤ ਸਿੰਘ ਖਾਲਸਾ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟ੍ਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰਅਮਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਉਸ ਸਮੇਂ ਕਾਮਿਆਂ ਵਿਰੁੱਧ ਨਫਰਤ ਨਾਲ ਭਰੇ ਮੰਤਰੀਆਂ ਵਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ ‘ਚ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਜਿਸਦੀ ਅਸਲੀਅਤ ਨੂੰ ਛੁਪਾਅ ਕੇ ਕੁਝ ਮੀਡੀਆ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਦੋਸ਼ੀ ਬਣਾਉਣ ਦੀਆਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ, ਜਿਸ ‘ਤੇ ਅਸੀਂ ਜਨਤਾ ਦੀ ਕਹਿਚਰੀ ਵਿਚ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਪਿਛਲੀ ਅਕਾਲੀ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਮੁਲਾਜ਼ਮ ਭਲਾਈ ਐਕਟ 2016 ਬਣਾਇਆ ਸੀ, ਪਰ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਉਣ ਵਾਲੀ ਜੇਕਰ ਸਾਡੀ ਸੂਬੇ ਅੰਦਰ ਸਰਕਾਰ ਬਣ ਗਈ ਤਾਂ ਅਸੀਂ ਕਿਸਾਨਾਂ ਦੇ ਕਰਜੇ ਮੁਆਫ ਕਰਾਂਗੇ, ਘਰ ਘਰ ਪੱਕਾ ਰੁਜਗਾਰ ਦੇਵਾਂਗੇ ਅਤੇ ਸਾਰੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਾਂਗੇ।