ਗੁਰਦਾਸਪੁਰ ‘ਚ ਇਕ ਕਿੱਲੋ RDX ਸਮੇਤ ਨੌਜਵਾਨ ਗ੍ਰਿਫਤਾਰ, ਪਾਕਿਸਤਾਨ ਤੋਂ ਭੇਜਿਆ ਗਿਆ ਸੀ ਵਿਸਫੋਟਕ

0
52

ਗੁਰਦਾਸਪੁਰ (TLT) ਜ਼ਿਲ੍ਹੇ ਦੇ ਦੀਨਾਨਗਰ ਇਲਾਕੇ ‘ਚ ਇਕ ਨੌਜਵਾਨ ਨੂੰ ਇਕ ਕਿੱਲੋ ਆਰਡੀਐਕਸ ਸਮੇਤ ਫੜਿਆ ਗਿਆ ਹੈ। ਇਸ ਨਾਲ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਸ ਨੌਜਵਾਨ ਦਾ ਨਾਂ ਸੁਖਵਿੰਦਰ ਸਿੰਘ ਹੈ। ਦੱਸਿਆ ਜਾਂਦਾ ਹੈ ਕਿ ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਸਨ। ਆਰਡੀਐਕਸ ਪਾਕਿਸਤਾਨ ਤੋਂ ਮੰਗਵਾਇਆ ਗਿਆ ਸੀ। ਦੱਸ ਦੇਈਏ ਕਿ ਹਾਲ ਹੀ ‘ਚ ਥਾਣਾ ਭੈਣੀ ਮੀਆਂ ਖਾਂ ਇਲਾਕੇ ਵਿੱਚ ਦੋ ਨੌਜਵਾਨਾਂ ਨੂੰ ਹੈਂਡ ਗਰਨੇਡ ਸਮੇਤ ਕਾਬੂ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ‘ਚ ਹੋਏ ਹੈਂਡ ਗ੍ਰੇਨੇਡ ਹਮਲੇ ‘ਚ ਵੀ ਇਸੇ ਤਰ੍ਹਾਂ ਦੇ ਹੈਂਡ ਗ੍ਰੇਨੇਡ ਦੀ ਵਰਤੋਂ ਕੀਤੀ ਗਈ ਸੀ।