ਮਿਡ-ਡੇ-ਮੀਲ ਵਰਕਰਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ

0
56

ਜਲੰਧਰ (ਰਮੇਸ਼ ਗਾਬਾ) ਜਲੰਧਰ ‘ਚ ਅੱਜ ਵੱਡੀ ਗਿਣਤੀ ‘ਚ ਐੱਸ.ਐੱਸ.ਏ ਮਿਡ-ਡੇ-ਮੀਲ ਦਫਤਰ ਦੇ ਕਰਮਚਾਰੀ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਜਿਸ ਤਰ੍ਹਾਂ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਸੀ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਕਿਉਂਕਿ ਵਿੱਤ ਵਿਭਾਗ ਤੋਂ 22 ਮਹੀਨੇ ਪਹਿਲਾਂ ਮਨਜ਼ੂਰੀ ਮਿਲ ਚੁੱਕੀ ਹੈ। ਪਰ ਸਰਕਾਰ ਉਨ੍ਹਾਂ ਨੂੰ ਭਰੋਸੇ ਤੋਂ ਇਲਾਵਾ ਕੁਝ ਵੀ ਨਹੀਂ ਦੇ ਸਕੀ। ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਆਪਣਾ ਅੜੀਅਲ ਰਵੱਈਆ ਦਿਖਾਉਂਦੀ ਰਹੀ ਤਾਂ ਮੁਲਾਜ਼ਮ ਵੀ ਇਸ ਦਾ ਜਵਾਬ ਦੇਣ ਲਈ ਤਿਆਰ ਰਹਿਣਗੇ ਕਿਉਂਕਿ ਹੁਣ ਉਨ੍ਹਾਂ ਦੇ ਸਬਰ ਦਾ ਬੰਨ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ ਉਹ ਸਰਕਾਰ ਨਾਲ   ਲੜਾਈ ਲੜਨ ਲਈ ਵੀ ਤਿਆਰ ਹਨ | .