ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

0
55

ਨਵੀਂ ਦਿੱਲੀ (TLT) ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਗਿਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੀਆਂ ਡੀ.ਐੱਸ.ਜੀ.ਐੱਮ.ਸੀ. ਦੀਆਂ ਚੋਣਾਂ ਨਹੀਂ ਲੜਨਗੇ। ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਨਜਿੰਦਰ ਸਿੰਘ ਸਿਰਸਾ ਬੀ.ਜੇ.ਪੀ. ’ਚ ਸ਼ਾਮਿਲ ਹੋ ਗਏ ਹਨ ।