ਪਨਬੱਸ/PRTC ਮੁਲਾਜ਼ਮਾਂ ਨੇ ਬੱਸਾਂ ਬੰਦ ਕਰਕੇ ਕੱਢੀ ਭੜਾਸ

0
45

ਜਲੰਧਰ (ਹਰਪ੍ਰੀਤ ਕਾਹਲੋਂ) ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੂਰੇ ਪੰਜਾਬ ਦੇ ਬੱਸ ਸਟੈਂਡਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਜਲੰਧਰ ਬੱਸ ਸਟੈਂਡ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ, ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ, ਸਤਪਾਲ ਸਿੰਘ ਸੱਤਾਂ, ਸੈਕਟਰੀ ਚਾਨਣ ਸਿੰਘ ਰਣਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਜਾ ਰਿਹਾ।

ਪੰਜਾਬ ਸਰਕਾਰ ਅਤੇ ਵੱਖ-ਵੱਖ ਰਾਜਾਂ ਨੇ ਪੱਕੇ ਕੀਤੇ ਦੇ ਸਬੂਤਾਂ ਸਮੇਤ ਗੱਲ ਰੱਖਣ ਤੇ ਮੰਤਰੀ ਜੀ ਨੇ ਪਨਬੱਸ ਅਤੇ PRTC ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਫੇਰ ਭਰੋਸਾ ਦਿੱਤਾ ਕਿ ਆਉਣ ਵਾਲੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਜਾਵੇਗਾ। ਪਰ ਪਹਿਲੀ ਦਸੰਬਰ ਦੀ ਕੈਬਨਿਟ ਮੀਟਿੰਗ ਵਿੱਚ ਕੋਈ ਹੱਲ ਨਹੀਂ ਕੱਢਿਆ ਗਿਆ ਜਿਸ ਕਾਰਨ ਮੁਲਾਜ਼ਮਾਂ ਨੂੰ ਇਹ ਕਲੀਅਰ ਹੋ ਗਿਆ ਹੈ ਕਿ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਲਈ ਸੰਜੀਦਾ ਨਹੀਂ ਹੈ। ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ 7 ਦਸੰਬਰ ਤੋਂ ਅਣਮਿੱਥੇ ਸਮੇਂ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।