ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਆਪਣੀ ਪਾਰਟੀ ਦੇ ਦਫ਼ਤਰ ਦਾ ਉਦਘਾਟਨ

0
63

ਚੰਡੀਗੜ੍ਹ (TLT) ਕਾਂਗਰਸ ਛੱਡ ਕੇ ‘ਪੰਜਾਬ ਲੋਕ ਕਾਂਗਰਸ ਪਾਰਟੀ’ ਬਣਾ ਕੇ 2022 ਦੇ ਚੋਣ ਦੰਗਲ ’ਚ ਤਾਲ ਠੋਕਣ ਦੀ ਤਿਆਰੀ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੈਕਟਰ-9 ’ਚ ਆਪਣੀ ਪਾਰਟੀ ਦੇ ਦਫ਼ਤਰ ਦਾ ਸ਼ੁਭ-ਅਰੰਭ ਕਰ ਦਿੱਤਾ ਹੈ। ਇਸਦੇ ਨਾਲ ਹੀ ਸੂਬੇ ਦੀਆਂ ਸਿਆਸੀ ਗਤੀਵਿਧੀਆਂ ’ਚ ਹੋਰ ਗਰਮੀ ਆਉਣ ਦੀ ਸੰਭਾਵਨਾ ਹੈ। ਦਫ਼ਤਰ ਦੀ ਸ਼ੁਰੂਆਤ ਤੋਂ ਬਾਅਦ ਕੈਪਟਨ ਅਧਿਕਾਰਿਤ ਰੂਪ ਨਾਲ ਸਿਆਸਤ ’ਚ ਆਪਣੀ ਸਰਗਰਮੀ ਵਧਾਉਣਗੇ।

ਦਫ਼ਤਰ ਦੇ ਉਦਘਾਟਨ ਮੌਕੇ ਕੈਪਟਨ ਨਾਲ ਕੋਈ ਵੱਡਾ ਚਿਹਰਾ ਨਜ਼ਰ ਨਹੀਂ ਆਇਆ। ਉਧਰ, ਇਸ ਮੌਕੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਅਤੇ ਪ੍ਰੇਮ ਮਿੱਤਲ ਹਾਜ਼ਰ ਸਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦੀਆਂ ਪੁਰਾਣੀਆਂ ਨੇੜਤਾਵਾਂ ਤਾਂ ਨਜ਼ਰ ਆ ਰਹੀਆਂ ਹਨ, ਪਰ ਉਨ੍ਹਾਂ ਵਿਚ ਕੋਈ ਵੱਡਾ ਨਾਂ ਨਹੀਂ ਹੈ। ਕੈਪਟਨ ਦੇ ਦਾਅਵਿਆਂ ਦੇ ਉਲਟ ਹੁਣ ਤੱਕ ਕੋਈ ਵੀ ਵੱਡਾ ਚਿਹਰਾ ਕੈਪਟਨ ਨਾਲ ਖੜ੍ਹਾ ਨਜ਼ਰ ਨਹੀਂ ਆਇਆ। ਇਸ ਦੇ ਨਾਲ ਹੀ ਕਾਂਗਰਸੀ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਤੱਕ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਨਹੀਂ ਹੁੰਦਾ, ਉਦੋਂ ਤੱਕ ਅਸਲ ਤਸਵੀਰ ਸਾਹਮਣੇ ਨਹੀਂ ਆਵੇਗੀ।

ਇਸ ਦੇ ਨਾਲ ਹੀ ਕੈਪਟਨ ਅਗਲੇ ਤਿੰਨ-ਚਾਰ ਦਿਨਾਂ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗ ਕਰਨ ਜਾ ਰਹੇ ਹਨ। ਸ਼ਨੀਵਾਰ ਨੂੰ ਅਮਿਤ ਸ਼ਾਹ ਨੇ ਇਹ ਵੀ ਕਿਹਾ ਸੀ ਕਿ ਗਠਜੋੜ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਗੱਲਬਾਤ ਚੱਲ ਰਹੀ ਹੈ।