ਭਰਜਾਈ ਨਾਲ ਨਾਜਾਇਜ਼ ਸੰਬੰਧਾਂ ਕਾਰਨ ਵੱਡੇ ਵੱਲੋਂ ਛੋਟੇ ਭਰਾ ਦਾ ਕਤਲ

0
55

ਭਦੌੜ (TLT) ਕਸਬਾ ਭਦੌੜ ਵਿਖੇ ਆਪਣੀ ਭਰਜਾਈ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਟੈਂਟ ਵਾਲੇ ਸੁੰਬੇ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਹਰਜੀਤ ਸਿੰਘ ਤੇ ਸੁਖਜਿੰਦਰ ਸਿੰਘ ਦੋਵੇਂ ਸਕੇ ਭਰਾ ਸਨ। ਹਰਜੀਤ ਦੀ ਘਰਵਾਲੀ ਨਾਲ ਸੁਖਜਿੰਦਰ ਸਿੰਘ ਦੇ ਕਥਿਤ ਤੌਰ ‘ਤੇ ਨਾਜਾਇਜ਼ ਸਬੰਧ ਸਨ ਜਿਸ ਕਾਰਨ ਘਰ ‘ਚ ਕਲੇਸ਼ ਰਹਿੰਦਾ ਸੀ। ਬੀਤੀ ਰਾਤ ਹਰਜੀਤ ਸਿੰਘ ਨੇ ਆਪਣੇ ਛੋਟੇ ਭਰਾ ਸੁਖਜਿੰਦਰ ਸਿੰਘ ਦਾ ਟੈਂਟ ਵਾਲੇ ਸੁੰਬੇ ਨਾਲ ਵਾਰ ਕਰਦਿਆਂ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ। ਕਤਲ ਕਰਨ ਉਪਰੰਤ ਮੁਲਜ਼ਮ ਫਰਾਰ ਹੋ ਗਿਆ ਜਿਸਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਥਾਣਾ ਭਦੌੜ ਦੀ ਪੁਲਿਸ ਨੇ ਕਤਲ ਦਾ ਮੁਕੱਦਮਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਵਿੱਢ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।