ਪਰਗਟ ਸਿੰਘ ਖ਼ਿਲਾਫ਼ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, ਸਿੱਖਿਆ ਮੰਤਰੀ ਦੇ ਹਲਕੇ ‘ਚ ਘਰ-ਘਰ ਜਾ ਕੇ ਮੰਗੀ ਭੀਖ

0
42

ਜਲੰਧਰ (ਹਰਪ੍ਰੀਤ ਕਾਹਲੋਂ) ਪਿਛਲੇ ਦਿਨਾਂ ਤੋਂ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ 180 ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸਿੱਖਿਆ ਮੰਤਰੀ ਦੇ ਘਰ ਨੇੜੇ ਸ਼ੁਰੂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਈਟੀਟੀ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼ ਚਲਾਈ ਗਈ ‘ਭੰਡੀ ਪ੍ਰਚਾਰ’ ਮੁਹਿੰਮ ਤਹਿਤ ਅੱਜ ਫੋਲੜੀਵਾਲ ਇਲਾਕੇ ਵਿਚ ਘਰ-ਘਰ ਜਾ ਕੇ ਭੀਖ ਮੰਗੀ ਤੇ ਸਰਕਾਰ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ। ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਤੇ ਗੁਰਮੁਖ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅਧਿਆਪਕਾਂ ਨੂੰ ਦਿੱਤੇ ਜਾ ਰਹੇ ਝੂਠੇ ਭਰੋਸਿਆਂ ਦੀ ਪੋਲ ਖੋਲ੍ਹਣ ਲਈ ਭੰਡੀ ਪ੍ਰਚਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਲਈ ਸਾਰੇ ਸਾਥੀਆ ਨੇ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੈਂਦੇ ਫੋਲੜੀਵਾਲ ਵਿਚ ਜਿੱਥੇ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ ਉਥੇ ਹੀ ਘਰ-ਘਰ ਜਾ ਕੇ ਭੀਖ ਮੰਗੀ ਜਾ ਰਹੀ ਹੈ ਤਾਂ ਲੋਕਾਂ ਨੂੰ ਸਰਕਾਰ ਦੀ ਨੀਅਤ ਤੇ ਨੀਤੀ ਤੋਂ ਜਾਣੂ ਕਰਵਾਇਆ ਜਾ ਸਕੇ।