ਨਰੇਸ਼ ਧੀਗਾਨ ਨੇ ਪੰਜਾਬ ਸਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਿਨਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਦਾ ਆਹੁਦਾ ਸੰਭਾਲਿਆ

0
52

ਚੰਡੀਗੜ (TLT) ਪੰਜਾਬ ਸਰਕਾਰ ਨੇ ਨਰੇਸ਼ ਧੀਗਾਨ ਨੂੰ ਪੰਜਾਬ ਸਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਿਨਾਸ ਕਾਰਪੋਰੇਸ਼ਨ ਦਾ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਿਨਾਸ ਕਾਰਪਰੋਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਿਯੁਕਤੀ ਤੋਂ ਬਾਅਦ ਨਰੇਸ਼ ਧੀਗਾਨ ਨੇ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਧੀਗਾਨ ਦਾ ਮੂੰਹ ਮਿੱਠਾ ਕਰਵਾਇਆ। ਇਹ ਮਹੱਤਵਪੂਰਨ ਜ਼ਿੰਮੇਂਵਾਰੀ ਦੇਣ ਲਈ ਸ੍ਰੀ ਧੀਗਾਨ ਨੇ ਡਾ. ਵੇਰਕਾ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਉਹ ਸਮਾਜ ਦੇ ਦੱਬੇ ਕੁਲਚੇ ਵਰਗਾਂ ਦੀ ਪੂਰੀ ਦਿ੍ਰੜਤਾ, ਇਮਾਨਦਾਰੀ ਅਤੇ ਸਮਰਪਨ ਦੀ ਭਾਵਨਾ ਨਾਲ ਸੇਵਾ ਕਰਨਗੇ।ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਪੰਜਾਬ ਸਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਿਨਾਸ ਕਾਰਪੋਰੇਸ਼ਨ ਦੇ ਬੋਰਡ ਆਫ ਡਾਇਰੈਕਟਰਜ਼ ਦਾ ਸ੍ਰੀ ਭਾਗ ਦਾਸ ਭਾਰਤ ਨੂੰ ਨਾਨ ਆਫਿਸ਼ਲ ਡਾਇਰੈਕਟਰ ਨਿਯੁਕਤ ਕੀਤਾ ਹੈ।