ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਮੰਤਰੀ ‘ਤੇ ਗੰਭੀਰ ਦੋਸ਼

0
51

ਚੰਡੀਗੜ੍ਹ (TLT) ਪੰਜਾਬ ਰੋਡਵੇਜ਼ ਅਤੇ ਪੀ.ਆਰ. ਟੀ. ਸੀ.ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਖ ਵੱਖ ਮੁੱਦਿਆਂ ‘ਤੇ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਹੈ ਕਿ ਸਾਡੇ ਵਲੋਂ ਜੋ ਹੜਤਾਲ ਕੀਤੀ ਜਾ ਰਹੀ ਹੈ ਉਸ ਨੂੰ ਲੈ ਕੇ ਸਾਡੇ ‘ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਮੰਤਰੀ ਵਲੋਂ ਆਊਟਸੋਰਸ ‘ਤੇ ਭਰਤੀ ਸ਼ੁਰੂ ਕਰ ਦਿੱਤੀ ਗਈ ਜਦਕਿ ਇਨ੍ਹਾਂ ਦਾ ਕਹਿਣਾ ਸੀ ਕਿ ਇਹ ਕਿਸੇ ਨੂੰ ਵੀ ਨਹੀਂ ਕੱਢਣਗੇ | ਇਸ ਦੇ ਨਾਲ ਹੀ ਕਰਮਚਾਰੀਆਂ ਦੇ ਵਲੋਂ ਰਿਸ਼ਵਤ ਲੈਣ ਦੇ ਵੀ ਦੋਸ਼ ਲਗਾਏ ਗਏ ਹਨ |