ਅੱਜ ਤੋਂ ਦੋ ਦਿਨ ਹੜਤਾਲ ‘ਤੇ ਰਹਿਣਗੇ 9 ਲੱਖ ਬੈਂਕ ਕਰਮਚਾਰੀ

0
59

ਨਵੀਂ ਦਿੱਲੀ (tlt) ਜਨਤਕ ਖੇਤਰ ਦੇ ਬੈਂਕਾਂ (PSBs) ਦੇ ਲਗਭਗ 9 ਲੱਖ ਕਰਮਚਾਰੀ ਵੀਰਵਾਰ ਤੋਂ ਦੋ ਦਿਨਾਂ ਦੀ ਹੜਤਾਲ ‘ਤੇ ਜਾ ਰਹੇ ਹਨ, ਜਿਸ ਨਾਲ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਇਹ ਹੜਤਾਲ ਸਰਕਾਰੀ ਖੇਤਰ ਦੇ ਦੋ ਬੈਂਕਾਂ ਦਾ ਨਿੱਜੀਕਰਨ ਕਰਨ ਦੀ ਸਰਕਾਰ ਦੀ ਕੋਸ਼ਿਸ਼ ਦੇ ਖਿਲਾਫ ਕੀਤੀ ਗਈ ਹੈ। ਭਾਰਤੀ ਸਟੇਟ ਬੈਂਕ (SBI) ਸਮੇਤ ਜ਼ਿਆਦਾਤਰ ਬੈਂਕਾਂ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਜਿਵੇਂ ਕਿ ਚੈੱਕ ਇਨਕੈਸ਼ਮੈਂਟ ਅਤੇ ਫੰਡ ਟ੍ਰਾਂਸਫਰ ਪ੍ਰਭਾਵਿਤ ਹੋ ਸਕਦੀਆਂ ਹਨ।