ਮਾਤਾ ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਅਹਿਮ ਖ਼ਬਰ, ਸ਼ਰਾਈਨ ਬੋਰਡ ਨੇ ਇਸ ਗੱਲ ਨੂੰ ਲੈ ਕੇ ਲੋਕਾਂ ਨੂੰ ਕੀਤਾ ਅਲਰਟ

0
71

ਜੰਮੂ (TLT) ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਫਰਜ਼ੀ ਟਿਕਟਾਂ ਦੀ ਵਿਕਰੀ ਦੀਆਂ ਗੰਭੀਰ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕਟੜਾ ਹੈਲੀਪੈਡ ਤੋਂ ਸਾਂਝੀ ਛੱਤ ਤਕ ਹੈਲੀਕਾਪਟਰ ਟਿਕਟ ਵੇਚਣ ਲਈ ਕਿਸੇ ਏਜੰਟ ਨੂੰ ਜਾਰੀ ਨਹੀਂ ਕੀਤਾ ਗਿਆ ਹੈ। ਸ਼ਰਾਈਨ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਕਾਰਜਕਾਰੀ ਅਧਿਕਾਰੀ ਰਮੇਸ਼ ਕੁਮਾਰ ਨੇ ਬੁੱਧਵਾਰ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਈ ਹੈਲੀਕਾਪਟਰ ਸੰਚਾਲਨ ਦੀ ਸਮੀਖਿਆ ਕੀਤੀ। ਇਸ ਦੌਰਾਨ ਇਹ ਜਾਣਕਾਰੀ ਮਿਲੀ ਕਿ ਕੁਝ Unauthorized ਲੋਕ ਤੀਰਥ ਯਾਤਰੀਆਂ ਨੂੰ ਫਰਜ਼ੀ ਹੈਲੀਕਾਪਟਰ ਟਿਕਟ ਵੇਚ ਰਹੇ ਹਨ।

ਬੁਲਾਰੇ ਨੇ ਕਿਹਾ ਕਿ ਸ਼ਰਾਈਨ ਬੋਰਡ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਆਨਲਾਈਨ ਸੇਵਾਵਾਂ ਬੋਰਡ ਦੀ ਸਿਰਫ਼ ਆਧਿਕਾਰਤ ਵੈੱਬਸਾਈਟ http://www.maavishnodevi.org www.maavaishnodedevi.org ਤੇ MATA VAISHNO DEVI APP ਦੇ ਰਾਹੀਂ ਪੇਸ਼ ਕੀਤੀ ਜਾਂਦੀ ਹੈ।

ਦੱਸਣਯੋਗ ਹੈ ਕਿ ਮਾਂ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਕੰਮ ਦੀ ਖ਼ਬਰ ਹੈ। ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਦੀ ਰਿਪੋਰਟ ਲੈ ਕੇ ਜਾਣ ਦੀ ਸ਼ਰਤ ਦੁਬਾਰਾ ਲਾਗੂ ਕਰ ਦਿੱਤੀ ਹੈ। ਹਾਲਾਂਕਿ ਕਟੜਾ ਤੇ ਹੋਰ ਥਾਵਾਂ ‘ਤੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੁਣ ਇਹ ਸ਼ਰਤ ਵੀ ਲਾਗੂ ਕਰ ਦਿੱਤੀ ਗਈ ਹੈ ਕਿ ਕੋਰੋਨਾ ਰਿਪੋਰਟ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਦਰਅਸਲ, ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ, ਜੋ ਕੋਰੋਨਾ ਪਾਜ਼ੇਟਿਵ ਨਿਕਲਦੇ ਹਨ, ਉਨ੍ਹਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੱਲ੍ਹ ਵੀ 48 ਤੋਂ ਵਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।